ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ
ਜਲੰਧਰ: ਸੂਬੇ ਦੇ ਵਿੱਚ ਪੁਲਿਸ ( police )ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਲਈ ਨਸ਼ਾ ਤਸਰਕਾਂ ਦੇ ਖਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਲੰਧਰ ਦੇ ਵਿੱਚ ਸੀਆਈਏ ਸਟਾਫ ਨੇ ਨਸ਼ਾ ਤਸਕਰਾਂ (drug smuggler) ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਵਿੱਚ ਇੱਕ ਮਹਿਲਾ ਵੀ ਸ਼ਾਮਿਲ ਹੈ। ਪੁਲਿਸ ਨੇ ਮਹਿਲ ਤੋਂ 50 ਗ੍ਰਾਮ ਹੈਰੋਇਨ ਤੇ ਇੱਕ ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸਦੇ ਨਾਲ ਹੀ ਸ਼ਖ਼ਸ ਤੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਤੇ ਇਸ ਜਾਂਚ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।