ਨਸ਼ਿਆਂ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ - ਅਗਲੇਰੀ ਜਾਂਚ ਕੀਤੀ ਜਾ ਰਹੀ
ਲੁਧਿਆਣਾ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ(drugs)ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਵੱਖ ਵੱਖ ਮਾਮਲਿਆਂ ਦੇ ਵਿੱਚ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਮੁਲਜ਼ਮ ਤੋਂ 150 ਨਸ਼ੀਲੀਆਂ ਗੋਲੀਆਂ(Drug pills) ਤੇ ਦੂਜੇ ਮੁਲਜ਼ਮ ਕੋਲੋਂ 18 ਨਾਜਾਇਜ਼ ਸ਼ਰਾਬ(Illegal alcohol) ਬਰਾਮਦ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਨੇ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਕਾਬੂ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੇ ਕੋਲੋਂ ਜਾਂਚ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।