ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ - shooting
ਬਠਿੰਡਾ: ਪਿਛਲੇ ਦਿਨੀਂ ਅਜੀਤ ਰੋਡ ਵਿਖੇ ਕੱਲ੍ਹ ਦੇਰ ਸ਼ਾਮ ਦੋ ਗੁੱਟਾਂ ਵਿੱਚ ਹੋਈ ਲੜਾਈ ਚ ਇੱਕ ਨੌਜਵਾਨ ਦੀ ਮੌਤ (Death) ਹੋ ਗਈ ਸੀ ਅਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ ਪੁਲਿਸ (Police) ਨੇ ਇਸ ਗੋਲੀ ਕਾਂਡ ਵਿੱਚ ਜ਼ਖਮੀ ਹੋਏ ਨੌਜਵਾਨਾਂ ਦੇ ਬਿਆਨਾਂ ‘ਤੇ ਕੁੱਲ 6 ਲੋਕਾਂ ਖਿਲਾਫ਼ ਮਾਮਲਾ ਦਰਜ (Case registered) ਕਰ ਲਿਆ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ (Arrested) ਕਰਨ ਵਿੱਚ ਵੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਆਈਜੀ ਜਸਕਰਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਦੋ ਗੁੱਟਾਂ ਵਿੱਚ ਹੋਈ ਲੜਾਈ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਸਿਵਲ ਲਾਇਨ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਨੇਹੀਆਂਵਾਲਾ ਅਧੀਨ ਰਹਿਣ ਵਾਲੇ 6 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਇਸ ਗੋਲੀ ਕਾਂਡ ਨੂੰ ਅੰਜਾਮ ਦਿੱਤਾ ਗਿਆ ਸੀ ਇਸਦੇ ਚੱਲਦੇ ਹੀ ਪੁਲਿਸ ਵੱਲੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।