ਮਾਲੇਰਕੋਟਲਾ ਵਿਖੇ 2 ਦਿਨਾਂ ਦਾ ਲੌਕਡਾਊਨ ਲਾਇਆ - corona in malerkotla
ਮਾਲੇਰਕੋਟਲਾ: ਸੰਗਰੂਰ ਜ਼ਿਲ੍ਹੇ ਦੇ ਮਾਲੇਰਕੋਟਲਾ ਵਿਖੇ 2 ਦਿਨਾਂ ਤੋਂ ਪੂਰੀ ਤਾਲਾਬੰਦੀ ਕੀਤੀ ਗਈ ਹੈ ਅਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਦੁਕਾਨਾਂ ਖੋਲ੍ਹਣ ਦਾ ਸਮਾਂ, ਦੁੱਧ ਵੰਡਣ ਦਾ ਸਮਾਂ ਵੀ ਨਿਸ਼ਚਿਤ ਕੀਤਾ ਗਿਆ ਹੈ। ਇਹ ਲੌਕਡਾਊਨ ਸਿਰਫ਼ 2 ਦਿਨ ਦਾ ਹੈ ਜੇ ਲੌਕਡਾਊਨ ਵਧਾਉਣਾ ਪਿਆ ਤਾਂ ਪ੍ਰਸ਼ਾਸਨ ਇਸ ਦੇ ਪ੍ਰਤੀ ਦੋ ਦਿਨ ਬਾਅਦ ਹੀ ਕੋਈ ਫ਼ੈਸਲਾ ਲਵੇਗਾ। ਮਾਲੇਰਕੋਟਲਾ ਵਿੱਚ ਸਭ ਤੋਂ ਵੱਧ ਮਰੀਜ਼ ਆ ਰਹੇ ਹਨ ਅਤੇ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿੱਚ 13 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 10 ਮੌਤਾਂ ਸਿਰਫ਼ ਮਲੇਰਕੋਟਲਾ ਲਈ ਹੋਈਆਂ ਹਨ। ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।