ਪਤੀ ਨੇ ਪਤਨੀ ਦੇ ਪ੍ਰੇਮੀ 'ਤੇ ਪਿਸਤੌਲ ਦੀ ਨੋਕ 'ਤੇ ਕੁੱਟਮਾਰ ਕਰਨ ਦੇ ਲਗਾਏ ਇਲਜ਼ਾਮ - ludhiana police
ਲੁਧਿਆਣਾ: ਥਾਣਾ ਮੋਤੀ ਨਗਰ ਇਲਾਕੇ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੀ ਪਤਨੀ ਦੇ ਪ੍ਰੇਮੀ 'ਤੇ ਪਿਸਤੌਲ ਦੀ ਨੋਕ 'ਤੇ ਉਸ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਪੀੜਤ ਨੇ ਦੱਸਿਆ ਕਿ ਰੂਬਲ ਨਾਂਅ ਦਾ ਵਿਅਕਤੀ ਉਸ ਦੀ ਪਤਨੀ 'ਤੇ ਗਲਤ ਨਜ਼ਰ ਰੱਖਦਾ ਹੈ। ਬੀਤੀ ਰਾਤ ਰੂਬਲ ਨੇ ਆਪਣੇ ਸਾਥੀਆਂ ਸਮੇਤ ਘਰ ਵਿੱਚ ਆ ਕੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਪੀੜਤ ਦੀ ਪਤਨੀ ਨੇ ਕਿਹਾ ਕਿ ਉਹ ਆਪਣੇ ਪਤੀ ਨਾਲ ਨਹੀਂ ਰਹਿਣਾ ਚਹੁੰਦੀ ਅਤੇ ਉਸ ਦੇ ਰੂਬਲ ਨਾਲ ਸਬੰਧ ਹਨ। ਇਸ ਬਾਰੇ ਥਾਣਾ ਮੁਖੀ ਵਾਰਨਜੀਤ ਸਿੰਘ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾ ਰਹੀ ਹੈ।