ਕੀਮਤੀ ਸੱਪਾਂ ਦੀ ਤਸਰਕੀ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ - ਮੁਲਜ਼ਮ ਦਾ ਰਿਮਾਂਡ ਹਾਸਿਲ
ਪੁਲਿਸ ਨੇ ਸੱਪਾਂ ਦੀ ਤਸਰਕੀ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇੱਕ ਕਰੋੜਾਂ ਦੀ ਕੀਮਤ ਵਾਲੇ ਸੱਪ ਨੂੰ ਬਰਾਮਦ ਕੀਤਾ ਗਿਆ ਹੈ ਅਤੇ ਨਾਲ ਹੀ ਤਸਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਵੱਲੋਂ ਮੁਲਜ਼ਮ ਦਾ 2 ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਗੈਰ ਕਾਨੂੰਨੀ ਤਰੀਕੇ ਨਾਲ ਇਸ ਕਾਰੋਬਾਰ ਨੂੰ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਤੋਂ ਬਰਾਮਦ ਕੀਤੇ ਗਏ ਸੱਪ ਨੂੰ ਜੰਗਲ ਦੇ ਵਿੱਚ ਛੱਡ ਦਿੱਤਾ ਹੈ ਤੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਤੋਂ ਜਾਂਚ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।