260 ਗ੍ਰਾਮ ਹੈਰੋਇਨ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ
ਥਾਣਾ ਭਿੱਖੀਵਿੰਡ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ 260 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐੱਸਪੀ ਰਾਜਬੀਰ ਸਿੰਘ ਨੇ ਕਿਹਾ ਕਿ ਭਿੱਖੀਵਿੰਡ ਪੁਲਿਸ ਵੱਲੋਂ ਪੱਟੀ ਰੋਡ ’ਤੇ ਪਾਮ ਗਾਰਡਨ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਪੁਲਿਸ ਨੇ ਸਾਹਮਣੇ ਤੋਂ ਆਉਂਦੇ ਹੋਏ ਮੋਟਰਸਾਈਕਲ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਵੇਖ ਕੇ ਵਾਪਸ ਮੁੜਨ ਲੱਗਿਆ ਸੀ ਪਰ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ ਇਸ ਤੋਂ ਬਾਅਦ ਜਦੋ ਪੁਲਿਸ ਨੇ ਉਸਦੀ ਤਲਾਸ਼ੀ ਲਈ 260 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।