ਬਿਆਸ ਦਰਿਆ 'ਚ ਛਾਲ ਮਾਰ ਕੇ ਆੜਤੀ ਨੇ ਕੀਤੀ ਖ਼ੁਦਕੁਸ਼ੀ - ਆੜਤੀ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ : ਸ਼ਹਿਰ 'ਚ ਇੱਕ ਆੜਤੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਸਨੀਕ ਘੁਮਾਣ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਜਗਜੀਤ ਆੜਤੀ ਦਾ ਕੰਮ ਕਰਦਾ ਸੀ। ਇਸ ਵਾਰ ਝੋਨੇ ਦੀ ਫਸਲ ਵੱਧ ਹੋਈ ਹੈ। ਮੰਡੀ ਵਿੱਚ ਫਸਲ ਖ਼ਰੀਦੇ ਜਾਣ ਤੋਂ ਬਾਅਦ ਬਰਦਾਨਾ ਨਾ ਮਿਲਣ ਕਾਰਨ ਫਸਲ ਮੀਂਹ ਪੈਂਣ ਨਾਲ ਖ਼ਰਾਬ ਹੋ ਗਈ ਜਿਸ ਕਾਰਨ ਉਹ ਬੇਹਦ ਪਰੇਸ਼ਾਨ ਸੀ। ਲੋਕ ਉਸ ਕੋਲੋਂ ਪੈਸੇ ਮੰਗਣ ਆਉਂਦੇ ਸਨ। ਇਸ ਤੋਂ ਇਲਾਵਾ ਉਨ੍ਹਾਂ ਇੱਕ ਇੰਸਪੈਕਟਰ 'ਤੇ ਵੀ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉੱਚ ਅਫਸਰਾਂ ਵੱਲੋਂ ਕੋਈ ਪੈਮੇਂਟ ਦੀ ਅਦਾਇਗੀ ਨਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇੰਸਪੈਕਟਰ ਸੰਦੀਪ ਸਿੰਘ ਨੂੰ ਉਨ੍ਹਾਂ ਵੱਲੋਂ ਕਈ ਵਾਰ ਪੈਮੇਂਟ ਕਰਨ ਲਈ ਕਿਹਾ ਸੀ ਪਰ ਉਨ੍ਹਾਂ ਵੱਲੋਂ ਫਸਲ ਦੇ ਪੈਸੇ ਨਹੀਂ ਦਿੱਤੇ ਗਏ। ਜਿਸ ਕਾਰਨ ਜਗਜੀਤ ਬੇਹਦ ਪਰੇਸ਼ਾਨ ਰਹਿਣ ਲੱਗ ਪਿਆ ਅਤੇ ਉਸ ਨੇ ਬਿਆਸ ਦਰਿਆ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਮੌਕੇ 'ਤੇ ਪੁਜੀ ਪੁਲਿਸ ਨੇ ਵੱਲੋਂ ਮ੍ਰਿਤਕ ਆੜਤੀ ਦੀ ਲਾਸ਼ ਬਰਾਮਦ ਕਰ ਲਈ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।