ਫ਼ਾਜ਼ਿਲਕਾ ਦੇ ਪਿੰਡ ਚੂਹੜੀ ਵਾਲਾ ਧੰਨਾ 'ਚ ਵਿਅਕਤੀ ਦੀ ਭੇਦਭਰੇ ਹਾਲਾਤ ਵਿੱਚ ਮੌਤ - ਵਿਅਕਤੀ ਦੀ ਭੇਦਭਰੇ ਹਾਲਾਤ ਵਿੱਚ ਮੌਤ
ਫ਼ਾਜ਼ਿਲਕਾ: ਜ਼ਿਲ੍ਹਾਂ ਫ਼ਾਜ਼ਿਲਕਾ ਦੇ ਪਿੰਡ ਚੂਹੜੀ ਵਾਲਾ ਧੰਨਾ ਵਿੱਚ ਇੱਕ ਵਿਅਕਤੀ ਸੀਤਾ ਰਾਮ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪਤਾ ਲੱਗਿਆ ਹੈ ਕਿ ਮ੍ਰਿਤਕ ਦੀਆਂ ਚਾਰ ਕੁੜੀਆਂ ਹਨ ਤੇ ਇੱਕ ਮੁੰਡਾ ਹੈ ਜਿਸ ਵਿੱਚ ਦੋ ਕੁੜੀਆਂ ਵਿਆਹੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸੀਤਾ ਰਾਮ ਸ਼ਰਾਬੀ ਸੀ ਤੇ ਉਹ ਸ਼ਰਾਬ ਪੀ ਕੇ ਆਪਣੀ ਪਤਨੀ ਬਿਮਲਾ ਨਾਲ ਮਾਰਕੁੱਟ ਕਰਦਾ ਸੀ। ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਿੰਡ ਦੇ ਕਿਸੇ ਵਿਅਕਤੀ ਦੇ ਫੋਨ ਤੋਂ ਪਤਾ ਲੱਗਾ ਕਿ ਸੀਤਾ ਰਾਮ ਵਿਅਕਤੀ ਕੁੱਟਮਾਰ ਹੋਣ ਨਾਲ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਉੱਤੇ ਪੁਹੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮ੍ਰਿਤਕ ਦੀ ਭੈਣ ਦੇ ਬਿਆਨਾਂ ਉੱਤੇ ਮ੍ਰਿਤਕ ਦੇ ਜਵਾਈ ਅਤੇ ਉਸ ਦੀ ਪਤਨੀ ਦੇ ਉੱਤੇ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਇਹਨਾ ਦੀ ਗ੍ਰਿਫਤਾਰੀ ਕੀਤੀ ਜਾਵੇਗੀ।