ਕੜਾਕੇ ਦੀ ਠੰਢ ਕਾਰਨ ਸ਼ਖ਼ਸ ਦੀ ਮੌਤ - Fazilka crime news
ਫਾਜ਼ਿਲਕਾ: ਪਿਛਲੇ ਕੁਝ ਦਿਨਾਂ ਤੋਂ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਹੋ ਰਹੀ ਹੈ ਅਤੇ ਪੂਰੇ ਉੱਤਰੀ ਭਾਰਤ ਵਿੱਚ ਠੰਡ ਵੱਧ ਗਈ ਹੈ। ਇਸ ਠੰਡ ਦੇ ਚੱਲਦਿਆਂ ਬੀਤੀ ਰਾਤ ਅਬੋਹਰ ਰੇਲਵੇ ਸਟੇਸ਼ਨ ਦੇ ਬਾਹਰ ਇਕ ਵਿਅਕਤੀ ਦੀ ਠੰਡ ਦੇ ਕਾਰਨ ਮੌਤ ਹੋ ਗਈ। ਮ੍ਰਿਤਕ ਸ਼ਖ਼ਸ ਦੀ ਪਹਿਚਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਘਟਨਾ ਸਥਾਨ ਉੱਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਅਣਪਛਾਤੇ ਸ਼ਖ਼ਸ ਦੀ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਕਿ ਠੰਡ ਦਾ ਵਜ੍ਹਾ ਕਾਰਨ ਸ਼ਖ਼ਸ ਦੀ ਮੌਤ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਨਾਖਤ ਤੋਂ ਬਾਅਦ ਸ਼ਖ਼ਸ ਦੇ ਪਰਿਵਾਰਿਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।