ਨੌਕਰੀ ਤੋਂ ਕੱਢੇ ਜਾਣ ਦਾ ਸਦਮਾ, ਦਿੱਲ ਦਾ ਦੌਰਾ ਪੈਣ ਨਾਲ ਵਿਅਕਤੀ ਦੀ ਮੌਤ
ਅੰਮ੍ਰਿਤਸਰ : ਲੌਕਡਾਊਨ ਦੇ ਚਲਦੇ ਦੇਸ਼ ਦੀ ਅਰਥਵਿਵਸਥਾ ਕਾਫ਼ੀ ਕਮਜ਼ੋਰ ਪੈ ਗਈ ਹੈ। ਇਸ ਦੇ ਚਲਦੇ ਜਿਆਦਾਤਰ ਕੰਪਨੀਆਂ ਆਪਣੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਰਹੀਆਂ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਇਥੇ ਨੌਕਰੀ ਤੋਂ ਜਬਰਨ ਕੱਢੇ ਜਾਣ ਮਗਰੋਂ ਇੱਕ ਵਿਅਕਤੀ ਦੀ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਜੀਵ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹ ਫੋਰਡ ਕੰਪਨੀ 'ਚ ਕੰਮ ਕਰਦਾ ਸੀ। ਉਨ੍ਹਾਂ ਦੇ ਘਰ 'ਚ ਸੰਜੀਵ ਦੀ ਤਨਖ਼ਾਹ ਨਾਲ ਹੀ ਗੁਜਾਰਾ ਹੁੰਦਾ ਸੀ। ਕੁੱਝ ਦਿਨ ਪਹਿਲਾਂ ਲੌਕਡਾਊਨ ਦੇ ਚਲਦੇ ਕੰਪਨੀ ਨੇ ਉਸ ਤੋਂ ਜਬਰਨ ਰਿਜ਼ਾਇਨ ਲੈ ਕੇ ਨੌਕਰੀ ਤੋਂ ਕੱਢ ਦਿੱਤਾ। ਇਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਨੌਕਰੀ ਨਾ ਹੋਣ ਕਾਰਨ ਪਰੇਸ਼ਾਨੀ ਦੇ ਚਲਦੇ ਦਿੱਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਕੰਪਨੀ ਦੇ ਵਿਰੁੱਧ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।