ਮਾਮੂਲੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ - ਬਰਨਾਰਸੀ
ਲਹਿਰਾਗਾਗਾ: ਬਰਨਾਰਸੀ ਵਿਖੇ ਇਕ ਵਿਅਕਤੀ ਵਲੋਂ ਮਾਮੂਲੀ ਰੰਜਿਸ਼ ਕਾਰਨ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਕੇਸ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੁਸਾਈਡ ਨੋਟ ਦੇ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਦੱਸਿਆ ਕਿ ਮ੍ਰਿਤਕ ਦਾ ਗੁਆਂਢ ਵਿੱਚ ਰਹਿਣ ਵਾਲਿਆਂ ਨਾਲ ਸੜਕ ਬਣਾਉਣ ਦੇ ਮਾਮਲੇ ਵਿੱਚ ਮਾਮੂਲੀ ਝਗੜਾ ਹੋਇਆ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਉਸ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਦੋਸ਼ੀਆਂ ਦੇ ਨਾਂਅ ਲਿਖ ਕੇ ਇੱਕ ਪੱਤਰ ਵੀ ਛੱਡਿਆ ਗਿਆ ਹੈ ਜਿਸ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ।