ਬਾਂਹ 'ਚੋਂ ਨਿੱਕਲਿਆ ਖ਼ੂਨ, ਜਾਂਚ 'ਤੇ ਹੋਇਆ ਗੋਲ਼ੀ ਲੱਗਣ ਦਾ ਖੁਲਾਸਾ - amritsar firing news
ਅੰਮ੍ਰਿਤਸਰ: ਰਾਮਬਾਗ ਪੁਲਿਸ ਸਟੇਸ਼ਨ ਦੇ ਅਧੀਨ ਪੈਂਦੇ ਇਲਾਕਾ ਸ਼ਰੀਫਪੁਰਾ ਦੇ ਰਾਣੀ ਬਜ਼ਾਰ ਵਿੱਚ ਸ਼ਨਿਚਰਵਾਰ ਨੂੰ ਇੱਕ ਦੁਕਾਨਦਾਰ ਦੇ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਗੋਲੀ ਲੱਗਣ ਨਾਲ ਦੁਕਾਨਦਾਰ ਜ਼ਖ਼ਮੀ ਹੋ ਗਿਆ। ਪੀੜਤ ਰਾਜਨ ਨੇ ਦੱਸਿਆ ਕਿ ਉਸ ਦੀ ਰਾਣੀ ਬਾਜ਼ਾਰ ਵਿੱਚ ਦੁਕਾਨ ਹੈ। ਉਨ੍ਹਾਂ ਕਿਹਾ ਕਿ ਉਹ ਸ਼ਨਿਚਰਵਾਰ ਦੀ ਰਾਤ ਨੂੰ ਆਪਣੀ ਦੁਕਾਨ ਦੇ ਬਾਹਰ ਖੜ੍ਹੇ ਸੀ ਤਾਂ ਅਚਾਨਕ ਉਸ ਦੀ ਬਾਂਹ ਵਿੱਚੋਂ ਖੂਨ ਨਿਕਲਣ ਲੱਗ ਗਿਆ ਜਿਸ ਤੋਂ ਬਾਅਦ ਰਾਜਨ ਨੇ ਡਾਕਟਰ ਨੂੰ ਦਿਖਾਇਆ ਤਾਂ ਪਤਾ ਲੱਗਾ ਕਿ ਗੋਲੀ ਲੱਗੀ ਹੈ। ਮੌਕੇ 'ਤੇ ਪੁੱਜੀ ਪੁਲਿਸ ਨੇ ਦੱਸਿਆ ਕਿ ਪੀੜਤ ਮੁਤਾਬਕ ਉਸ ਦੀ ਕਿਸੇ ਨਾਲ ਕੋਈ ਰਜਿੰਸ਼ ਜਾਂ ਦੁਸ਼ਮਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Jul 26, 2020, 10:31 PM IST