ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਘਰ 'ਚ ਹੀ ਲਗਾਈ ਛਬੀਲ - ਸ੍ਰੀ ਗੁਰੂ ਅਰਜੁਨ ਦੇਵ ਜੀ
ਜਲੰਧਰ: ਜਿੱਥੇ ਪੂਰੀ ਦੁਨੀਆਂ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਤਾਲਾਬੰਦੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹਰ ਕਿਸੇ ਨੂੰ ਹਦਾਇਤਾਂ ਅਨੁਸਾਰ ਕੰਮ ਕਰਨ ਅਤੇ ਰਹਿਣ ਬਾਰੇ ਕਿਹਾ ਗਿਆ ਹੈ, ਉੱਥੇ ਹੀ ਆਪਣੀ ਆਸਥਾ ਨੂੰ ਬਰਕਰਾਰ ਰੱਖਦੇ ਹੋਏ ਇੱਕ ਸਿੱਖ ਪਰਿਵਾਰ ਵੱਲੋਂ ਆਪਣੇ ਘਰ ਵਿੱਚ ਹੀ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ 'ਤੇ ਛਬੀਲ ਦੀ ਸੇਵਾ ਲਗਾਈ ਗਈ। ਇਸ ਵਿੱਚ ਗਲਾਸਾਂ ਦੀ ਵਰਤੋਂ ਨਾ ਕਰਦੇ ਹੋਏ ਘਰ-ਘਰ ਜਾ ਕੇ ਲੋਕਾਂ ਨੂੰ ਛਬੀਲ ਦਾ ਸੁਨੇਹਾ ਦੇ ਕੇ ਡੋਲੂਆਂ, ਜੱਗਾਂ ਅਤੇ ਬੋਤਲਾਂ ਵਿੱਚ ਮਿੱਠੀ ਛਬੀਲ ਦਿੱਤੀ ਗਈ।