ਮਾਨਸਿਕ ਬਿਮਾਰੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੀਤੀ ਆਤਮ ਹੱਤਿਆ - ਆਤਮ ਹੱਤਿਆ ਕਰ ਲਈ
ਮੋਗਾ ਦੇ ਚੜਿੱਕ ਰੋਡ ਦੇ ਨੇੜੇ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ । ਮ੍ਰਿਤਕ ਵਿਅਕਤੀ ਦਾ ਨਾਮ ਪਰਮਿੰਦਰ ਪਾਲ ਪੁਰੀ ਸੀ ਜਿਸਦੀ ਉਮਰ 50 ਸਾਲ ਸੀ। ਐਤਵਾਰ ਸਵੇਰੇ 8 ਵਜੇ ਦੇ ਕਰੀਬ ਉਸ ਨੇ ਆਪਣੇ ਪੁੱਤਰ ਦੇ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਪਰਮਿੰਦਰ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਪਰਮਿੰਦਰ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਦਾ ਡਾਕਟਰ ਕੋਲੋਂ ਇਲਾਜ ਵੀ ਚੱਲ ਰਿਹਾ ਸੀ । ਪਿਛਲੇ ਕੁੱਝ ਦਿਨਾਂ ਤੋਂ ਦਵਾਈ ਨਾ ਲੈਣ ਕਰਕੇ ਡਿਪਰੈਸ਼ਨ ਦਾ ਸ਼ਿਕਾਰ ਹੋ ਕੇ ਉਸ ਨੇ ਆਤਮ ਹੱਤਿਆ ਕਰ ਲਈ । ਉਸ ਦੀ ਲਾਸ਼ ਉਸ ਦੇ ਕਮਰੇ ਵਿੱਚ ਬੈੱਡ 'ਤੇ ਮਿਲੀ।
Last Updated : Oct 14, 2019, 9:26 AM IST