ਕੋਰੋਨਾ ਵਾਇਰਸ ਤੋਂ ਬਚਾਅ ਲਈ ਪਠਾਨਕੋਟ 'ਚ ਪਿੰਡ ਮਨਵਾਲ ਦੇ ਲੋਕਾਂ ਨੇ ਪਿੰਡ ਕੀਤਾ ਸੀਲ - ਪਿੰਡ ਮਨਵਾਲ ਕੀਤਾ ਸੀਲ
ਪਠਾਨਕੋਟ: ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਸੁਰੱਖਿਆ ਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੱਲੋਂ ਸੂਬੇ ਦੀਆਂ ਸਰਹਦਾਂ ਨੂੰ ਸੀਲ ਕੀਤਾ ਜਾ ਰਿਹਾ ਹੈ। ਕੋਰੋਨਾ ਤੋਂ ਬਚਾਅ ਲਈ ਪਠਾਨਕੋਟ ਦੇ ਪਿੰਡ ਮਨਵਾਲ ਦੇ ਨੌਜਵਾਨਾਂ ਵੱਲੋਂ ਪਿੰਡ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਹੀ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ। ਪਿੰਡਵਾਸੀ ਸਿਰਫ਼ ਬੇਹਦ ਜ਼ਰੂਰੀ ਕੰਮ ਲਈ ਹੀ ਬਾਹਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਤੋਂ ਬਚਾਅ ਕਰਨ ਦਾ ਇੱਕੋ ਤਰੀਕਾ ਹੈ ਕਿ ਸੋਸ਼ਲ ਡਿਸਟੈਂਸ ਨੂੰ ਕਾਇਮ ਰੱਖਿਆ ਜਾਵੇ।