ਕਿਸਾਨਾਂ ਦੇ ਸਮੱਰਥਨ ਵਿੱਚ ਆਈ ਮੰਡੀ ਗੋਬਿੰਦਗੜ੍ਹ ਦੀ ਲੋਹਾ ਨਗਰੀ ਇੰਡਸਟਰੀ - farmer protest
ਸ੍ਰੀ ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਭਾਰਤ ਬੰਦ ਦਾ ਐਲਾਨ ਕੀਤਾ। ਇਸ ਬੰਦ ਦੇ ਸਮੱਰਥਨ ਦੇ ਵਿੱਚ ਸਿਆਸੀ ਤੇ ਸਮਾਜਸੇਵੀ ਜਥੇਬੰਦੀਆਂ ਦੇ ਨਾਲ ਨਾਲ ਹਰ ਵਰਗ ਦੇ ਲੋਕ ਖੜੇ ਹੋਏ। ਇਸੇ ਤਰ੍ਹਾਂ ਹੀ ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ। ਇਸ ਮੌਕੇ ਗਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਰੀ ਇੰਡਸਟਰੀ ਤੇ ਇਸ ਨਾਲ ਜੁੜੇ ਸਾਰੇ ਕਾਰੋਬਾਰੀਆਂ ਦਾ ਕਿਸਾਨਾਂ ਦੇ ਅੰਦੋਲਨ ਵਿੱਚ ਪੂਰਾ ਸਾਥ ਦੇਣਗੇ। ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਅੰਦੋਲਨ ਦੇ ਵਿੱਚ ਕਿਸੇ ਵੀ ਤਰਾਂ ਦੀ ਜ਼ਰੂਰਤ ਹੋਈ ਤਾਂ ਉਹ ਦਿੱਲੀ ਵੀ ਜਾਣਗੇ।