ਫ਼ਸਲ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਮੰਡੀਆਂ ਦੀ ਲੇਬਰ ਨੇ ਦਿੱਤਾ ਧਰਨਾ
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਦੇ ਵੱਲੋਂ ਅੱਜ ਕਣਕ ਦੀ ਸਰਕਾਰੀ ਖ਼ਰੀਦ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਫ਼ਸਲ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਜਿੱਥੇ ਆੜ੍ਹਤੀਆਂ ਦੇ ਰੋਸ ਪ੍ਰਦਰਸ਼ਨ ਜਾਰੀ ਰਿਹਾ ਉੱਥੇ ਹੀ ਸਰਕਾਰੀ ਖਰੀਦ ਦੇ ਮੌਕੇ ਮੰਡੀਆਂ ਵਿੱਚ ਕੰਮ ਕਰਨ ਵਾਲੀ ਲੇਬਰ ਵੱਲੋਂ ਵੀ ਧਰਨਾ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਲੇਬਰ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਸਿੱਧੀ ਅਦਾਇਗੀ ਦਾ ਫ਼ੈਸਲਾ ਲਿਆ ਗਿਆ ਹੈ ਉਸਦੇ ਨਾਲ ਜਿੱਥੇ ਆੜ੍ਹਤੀਆਂ ਨੂੰ ਨੁਕਸਾਨ ਹੋਵੇਗਾ ਉਥੇ ਹੀ ਮੰਡੀਆਂ ਵਿੱਚ ਕੰਮ ਕਰਨ ਵਾਲੀ ਲੇਬਰ ’ਤੇ ਵੀ ਇਸਦਾ ਅਸਰ ਹੋਵੇਗਾ ਕਿਉਂਕਿ ਮੰਡੀਆਂ ’ਚ ਮਜ਼ਦੂਰੀ ਕਰਨ ਵਾਲਿਆਂਂ ਨੂੰ ਪੈਸੇ ਕੌਣ ਦੇਵੇਗਾ।