FARM LAWS REPEAL: ‘ਹੰਕਾਰੀ ਸਰਕਾਰ ਕਿਸਾਨਾਂ ਅੱਗੇ ਝੁਕੀ’
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਖੇਤੀ ਕਾਨੂੰਨ ਰੱਦ (Agriculture law repeal) ਕਰਨ ਦੇ ਫੈਸਲੇ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ (Lok Sabha Member Manish Tewari) ਦਾ ਬਿਆਨ ਸਾਹਮਣੇ ਆਇਆ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਦੇ ਹੋਏ ਕੇਂਦਰ ਦੀ ਮੋਦੀ ਸਰਕਾਰ (Modi government) ਨੇ ਕਾਨੂੰਨ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਲੜ ਰਹੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਜਿੱਤ ਨੇ ਪੂਰੇ ਦੇਸ਼ ਨੂੰ ਸੰਦੇਸ਼ ਦਿੱਤਾ ਹੈ ਕਿ ਜਦੋਂ ਆਵਾਮ ਲਾਮਬੰਦ ਹੁੰਦਾ ਹੈ ਤਾਂ ਦੇਸ਼ ਦੀਆਂ ਸਰਕਾਰਾਂ ਨੂੰ ਉਸਦੀ ਆਵਾਜ਼ ਅੱਗੇ ਝੁਕਣਾ ਪੈਂਦਾ ਹੈ।