ਹਾਥਰਸ ਜਬਰ ਜਨਾਹ ਮਾਮਲਾ: ਧੂਰੀ 'ਚ ਚੱਕਾ ਜਾਮ ਕਰ ਯੋਗੀ ਆਦਿਤਿਆਨਾਥ ਦਾ ਸਾੜਿਆ ਗਿਆ ਪੁਤਲਾ - Manisha rape case
ਧੂਰੀ: ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਨੇ ਯੂਪੀ ਦੇ ਹਾਥਰਸ ਵਿੱਚ ਦਲਿਤ ਕੁੜੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਨਿੰਦਾ ਕੀਤੀ ਹੈ। ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਨੇ ਇਸ ਦੇ ਰੋਸ ਵਜੋਂ ਚੱਕਾ ਜਾਮ ਕਰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਪੁਤਲਾ ਸਾੜ ਆਪਣਾ ਗੁੱਸਾ ਜ਼ਾਹਿਰ ਕੀਤਾ। ਧਰਨਾਕਾਰੀਆਂ ਨੇ ਮੰਗ ਕੀਤੀ ਹੈ ਕਿ ਕੁੜੀ ਨਾਲ ਦਰਿੰਦਗੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।