ਅੰਦੋਲਨਕਾਰੀ ਕਿਸਾਨਾਂ ਲਈ ਭੀਖੀ ਦੀਆਂ ਕਿਸਾਨ ਬੀਬੀਆਂ ਨੇ ਭੇਜੇ ਮੰਜੇ - ਕਿਸਾਨਾਂ ਦੇ ਲਈ ਮੰਜੇ ਬੁਣ ਕੇ ਭੇਜੇ
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦਿੱਲੀ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ ਉਥੇ ਹੀ ਸਰਦੀ ਦੇ ਮੌਸਮ ਵਿੱਚ ਵੀ ਕਿਸਾਨਾਂ ਵੱਲ ਨੂੰ ਪਿੰਡਾਂ ਵਿੱਚੋਂ ਜ਼ਰੂਰਤ ਦਾ ਸਾਮਾਨ ਭੇਜਿਆ ਗਿਆ। ਹੁਣ ਜਿਵੇਂ ਹੀ ਗਰਮੀ ਦਾ ਮੌਸਮ ਸ਼ੁਰੂ ਹੋ ਰਿਹਾ ਹੈ ਤਾਂ ਜੋ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਵੀ ਪਿੰਡਾਂ ਵਿੱਚੋਂ ਕਿਸਾਨਾਂ ਦੇ ਲਈ ਜ਼ਰੂਰਤ ਦਾ ਸਾਮਾਨ ਭੇਜਿਆ ਜਾ ਰਿਹਾ ਹੈ। ਜ਼ਿਲ੍ਹੇ ਦੇ ਕਸਬਾ ਭੀਖੀ ਦੀਆਂ ਔਰਤਾਂ ਨੇ ਦਿੱਲੀ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਲਈ ਮੰਜੇ ਬੁਣ ਕੇ ਭੇਜੇ ਹਨ। ਇਨ੍ਹਾਂ ਔਰਤਾਂ ਨੇ ਕਿਹਾ ਹੈ ਕਿ ਉਹ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹੀ ਵਾਪਸ ਘਰ ਪਰਤਣਾ ਹੈ।