1984 ਸਿੱਖ ਕਤਲੇਆਮ ਦੀ ਜਾਂਚ ਹੋਣ 'ਤੇ CM ਕਮਲਨਾਥ ਜਾਣਗੇ ਜੇਲ: ਸਿਰਸਾ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਐੱਸਆਈਟੀ ਨੂੰ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਬੰਦ ਹੋਏ ਮਾਮਲੇ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਖ਼ਿਲਾਫ਼ ਨਵੀਂ ਜਾਂਚ ਕਰਨ ਲਈ ਕਿਹਾ। ਸਿਰਸਾ ਨੇ ਕਿਹਾ ਕਿ ਮਾਮਲੇ ਦੀ ਮੁੜ ਜਾਂਚ ਹੋਣ 'ਤੇ ਸੀਐੱਮ ਕਮਲਨਾਥ ਸੱਜਣ ਕੁਮਾਰ ਦੀ ਤਰ੍ਹਾਂ ਜੇਲ ਜਾਣਗੇ।