ਮਨਜਿੰਦਰ ਸਿਰਸਾ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ 'ਚ ਮਨਾਇਆ 550 ਵਾਂ ਪ੍ਰਕਾਸ਼ ਪੁਰਬ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ 'ਚ ਨਤਮਸਤਕ ਹੋਏ। ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਸਾਰੀਆ ਨੂੰ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਹੋਏ ਉਪਦੇਸ਼ਾਂ 'ਚ ਚੱਲਣਾ ਚਾਹੀਦਾ ਹੈ। ਸਿਰਸਾ ਨੇ ਕਿਹਾ ਕਿ ਉਨ੍ਹਾਂ ਦੇ ਸੰਦੇਸ਼ਾ ਨੂੰ ਮਿਲ ਕੇ ਘਰ- ਘਰ ਪਹੁੰਚਾਣਾ ਚਾਹਿਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਕਿਸੀ ਇੱਕ ਧਰਮ ਦਾ ਨਹੀਂ ਬਲਕਿ ਸਾਰੇ ਧਰਮਾਂ ਦਾ ਹੈ। ਸਿਰਸਾ ਨੇ ਸਾਰੀਆਂ ਨੂੰ ਮਿਲ ਕੇ ਗੁਰੂ ਪੁਰਬ ਮਨਾਉਣ ਦੀ ਅਪੀਲ ਕੀਤੀ।