ਚਰਨਜੀਤ ਚੰਨੀ ਦੇ ਬਿਆਨ 'ਤੇ ਮਨਜਿੰਦਰ ਸਿਰਸਾ ਦਾ ਜਵਾਬ, ਕਿਹਾ... - Sirsa responds to Charanjit Channi
ਨਵੀਂ ਦਿੱਲੀ : ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਪਿਛਲੇ ਦਿਨੀਂ ਕਿਸੇ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਪੰਜਾਬ 'ਚ ਸਿੱਖ ਈਸਾਈ ਧਰਮ 'ਚ ਤਾਂ ਪਰਿਵਰਤਨ ਹੋ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਸਿੱਖ ਸਮਾਜ ਕੋਲ ਪਿਆਰ ਨਹੀਂ ਮਿਲਿਆ। ਇਸ ਨੂੰ ਲੈਕੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਚਰਨਜੀਤ ਚੰਨੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਵਲੋਂ ਅਜਿਾਹ ਬਿਆਨ ਦੇਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਰਹੇ ਹਨ ਅਤੇ ਅਜਿਹਾ ਬਿਆਨ ਉਨ੍ਹਾਂ ਲਈ ਸੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸ਼ਰਮ ਮਹਿਸੂਸ ਕਰਦੇ ਹਨ ਕਿ ਚਰਨਜੀਤ ਚਮਨੀ ਖੁਦ ਇੱਕ ਸਿੱਖ ਹੋ ਕੇ ਅਜਿਹੇ ਬਿਆਨ ਦੇ ਰਹੇ ਹਨ।