ਦਿੱਲੀ ਗੁਰਦੁਆਰਾ ਚੋਣਾਂ 'ਚ ਬਾਦਲ ਪਰਿਵਾਰ ਨੂੰ ਹਰਾ ਕੇ ਭੇਜਾਂਗੇ ਵਾਪਸ: ਮਨਜੀਤ ਸਿੰਘ ਜੀ.ਕੇ - ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ
ਅੰਮ੍ਰਿਤਸਰ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀ.ਕੇ ਵੀਰਵਾਰ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ 267 ਪਾਵਨ ਸਰੂਪ ਗਾਇਬ ਹੋਣ ਦੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਕਿ ਇਸ ਦੀ ਮਾਮਲੇ ਦੀ ਜਾਂਚ ਤੋਂ ਪਹਿਲਾਂ ਐਫਆਈਆਰ ਦਰਜ ਕਰਵਾਉਣੀ ਚਾਹੀਦੀ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਚੋਣ 'ਚ ਬਾਦਲ ਪਰਿਵਾਰ ਨੂੰ ਹਰਾ ਕੇ ਵਾਪਸ ਭੇਜਾਂਗੇ।