ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਵੀਡੀਓ ਸਾਂਝੀ ਕਰ ਲੋਕਾਂ ਨੂੰ ਕੀਤੀ ਅਪੀਲ
ਨਵੀਂ ਦਿੱਲੀ: ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਅਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੇ ਵੀਡੀਓ ਸਾਂਝੀ ਕਰ ਕੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਰਕਰ ਲੋਕਾਂ ਨੂੰ ਘਰ-ਘਰ ਜਾ ਕੇ ਪਾਰਟੀ ਨਾਲ ਜੋੜਦੇ ਸਨ ਉਹ ਹੁਣ ਇਸ ਤਰ੍ਹਾਂ ਨਾ ਕਰਨ ਸਗੋਂ ਸੋਸ਼ਲ ਮੀਡੀਆ ਤੇ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਵੀ ਅਪੀਲ ਕਰਨ।