ਮੁਹੰਮਦ ਮੁਸਤਫ਼ਾ ਨੂੰ ਪਾਰਟੀ ਤੋਂ ਬਾਹਰ ਕੀਤਾ ਜਾਵੇ: ਮਨੋਰੰਜਨ ਕਾਲੀਆ - ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ
ਜਲੰਧਰ: ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫ਼ਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਵਰਤੀ ਗਈ ਸ਼ਬਦਾਵਲੀ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਜਲੰਧਰ ਵਿਖੇ ਵੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਮੁਹੰਮਦ ਮੁਸਤਫ਼ਾ ਆਪਣਾ ਦਿਮਾਗੀ ਸੰਤੁਲਨ ਖੋ ਬੈਠੇ ਰਹੇ। ਉਨ੍ਹਾਂ ਕਿਹਾ ਕਿ ਸਿੱਖਾਂ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਰੱਬ ਤੋਂ ਘੱਟ ਨਹੀਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਇਸ ਤਰ੍ਹਾਂ ਦੀ ਸ਼ਬਦਾਵਲੀ ਇਸਤੇਮਾਲ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁਹੰਮਦ ਮੁਸਤਫਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਕਿਹਾ ਹੈ ਕਾਂਗਰਸ ਨੂੰ ਚਾਹੀਦਾ ਹੈ ਕਿ ਮੁਹੰਮਦ ਮੁਸਤਫ਼ਾ ਨੂੰ ਪਾਰਟੀ ਤੋਂ ਬਾਹਰ ਕੀਤਾ ਜਾਵੇ।