ਨੌਜਵਾਨਾਂ ਨੂੰ ਸਮਾਰਟ ਫੋਨ ਵੰਡਨ ਨੂੰ ਲੈ ਕੇ ਬੋਲੇ ਵਿੱਤ ਮੰਤਰੀ, ਮੈਨੂੰ ਇਸ ਬਾਰੇ ਕੁੱਝ ਨਹੀਂ ਪਤਾ - ਪੰਜਾਬ ਸਰਕਾਰ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦਾ ਵਾਅਦਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਸੂਬਾ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਤੋਂ ਬਾਅਦ ਵੀ ਨੌਜਵਾਨਾਂ ਨੂੰ ਸਮਾਰਟ ਫੋਨ ਦੀ ਉਡੀਕ ਹੈ। ਇਸ ਦੇ ਚਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 26 ਜਨਵਰੀ ਨੂੰ ਗਿਆਰਵੀਂ ਤੇ ਬਾਰਵ੍ਹੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ। ਕੈਬਿਨੇਟ ਮੀਟਿੰਗ ਤੋਂ ਬਾਅਦ ਜਦ ਮੀਡੀਆ ਵੱਲੋਂ ਸੂਬੇ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਲੋਂ ਸਮਾਰਟ ਫੋਨ ਵੰਡੇ ਜਾਣ ਸਬੰਧੀ ਸਵਾਲ ਪੁੱਛੇ ਗਏ ਤਾਂ ਉਹ ਇਸ ਤੋਂ ਬੱਚਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੈਂਡਰ ਕਰ ਦਿੱਤੇ ਗਏ ਹਨ,ਪਰ ਇਸ ਮਾਮਲੇ ਨੂੰ ਗਵਰਨੈਂਸ ਰਿਫਾਰਮਸ ਮਹਿਕਮਾ ਇਸ ਨੂੰ ਡੀਲ ਕਰ ਰਿਹਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਛੱਬੀ ਜਨਵਰੀ ਨੂੰ ਤੱਕ ਵੰਡ ਦਿੱਤੇ ਜਾਣਗੇ ਤਾਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ।