ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਡੇ ਕੋਲ ਪੂਰੇ ਪ੍ਰਬੰਧ: ਵਿੱਤ ਮੰਤਰੀ - bathinda civil hospital
ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਵੇਖਦਿਆ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਿਲ ਕੇ ਹਸਪਤਾਲਾਂ ਵਿੱਚ ਮੈਡੀਕਲ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਉੱਥੇ ਹੀ, ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਪਹੁੰਚੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਨਵਜੋਤ ਸਿੰਘ ਨੇ ਦੱਸਿਆ ਕਿ ਸੰਸਥਾਵਾਂ ਵੱਲੋਂ ਇੱਕ ਹਜ਼ਾਰ ਕਿੱਟਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉੱਥੇ ਹੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਹਰ ਮੁਮਕਿਨ ਤਿਆਰੀ ਹੈ।