ਪੰਜਾਬ ਸਰਕਾਰ ਦਫ਼ਤਰਾਂ 'ਚ ਪੰਜਾਬੀ ਪੂਰੀ ਤਰ੍ਹਾਂ ਕਰੇਗੀ ਲਾਗੂ : ਮਨਪ੍ਰੀਤ ਬਾਦਲ
ਪੰਜਾਬੀ ਭਾਸ਼ਾ ਨੂੰ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਲੈ ਕੇ ਕੈਬਿਨੇਟ ਵੱਲੋਂ ਵਿਸ਼ੇਸ਼ ਹਫ਼ਤਾ ਮਨਾਇਆ ਜਾਵੇਗਾ, ਜਿਸ ਨੂੰ ਲੈ ਕੇ ਕੈਬਿਨੇਟ ਵਿੱਚ ਚਰਚਾ ਹੋਈ ਤਾਂ ਜੋ ਦੇਸ਼ਾਂ-ਵਿਦੇਸ਼ਾਂ ਵਿੱਚ ਬੈਠੇ ਲੋਕਾਂ ਨੂੰ ਪੰਜਾਬੀ ਭਾਸ਼ਾ ਦੇ ਹੋਰ ਨੇੜੇ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਕੰਮਕਾਜਾਂ ਵਿੱਚ ਪੰਜਾਬੀ ਭਾਸ਼ਾ ਨੂੰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।