ਮਨਪ੍ਰੀਤ ਮੰਨਾ ਕਤਲ ਕਾਂਡ: ਲਾਰੈਂਸ ਬਿਸ਼ਨੋਈ ਦੀ ਅਗਲੀ ਪੇਸ਼ੀ 17 ਜਨਵਰੀ ਨੂੰ - gangster Rohit Godar
ਸ੍ਰੀ ਮੁਕਤਸਰ ਸਾਹਿਬ 'ਚ ਮਨਪ੍ਰੀਤ ਮੰਨਾ ਕਤਲ ਕਾਂਡ ਸਬੰਧੀ ਮਲੋਟ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਰੋਹਿਤ ਗੋਦਾਰਾ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਹਿਰਾਸਤ 'ਚ ਲਿਆ ਸੀ। ਜਿਨ੍ਹਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੰਨਵੈਸਟਿਗੇਸ਼ਨ ਏਜੰਸੀ ਵੱਲੋਂ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਗਈ ਸੀ ਜਿਸ 'ਤੇ ਅਦਾਲਤ ਨੇ ਦੋਹਾਂ ਗੈਂਗਸਟਰਾਂ ਨੂੰ ਨਿਆਂਇਕ ਹਿਰਾਸਤ ਤੇ ਭੇਜ ਦਿੱਤਾ ਹੈ ਤੇ 17 ਜਨਵਰੀ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਸੁਣਵਾਈ ਹੋਵੇਗੀ। ਗੈਂਗਸਟਰ ਰੋਹਿਤ ਗੋਦਾਰਾ ਨੂੰ ਰਾਜਸਥਾਨ ਦੀ ਚੁਰੂ ਜੇਲ੍ਹ 'ਚ ਭੇਜਿਆ ਗਿਆ ਤੇ ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਮਾਡਰਨ ਜੇਲ੍ਹ 'ਚ ਭੇਜਿਆ ਗਿਆ ਹੈ।