ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਖ਼ਜ਼ਾਨਾ ਮੰਤਰੀ ਨੇ ਵੰਡੇ ਸਮਾਰਟਫੋਨ - ਆਨਲਾਈਨ ਪੜ੍ਹਾਈ
ਬਠਿੰਡਾ: ਜ਼ਿਲ੍ਹੇ ਵਿੱਚ ਪੰਜਾਬ 'ਕੈਪਟਨ ਸਮਾਰਟ ਕਨੈਕਟ' ਦੇ ਤਹਿਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੂੰ ਸਮਾਰਟਫੋਨ ਵੰਡੇ। ਇਸ ਮੌਕੇ ਮੋਬਾਈਲ ਪ੍ਰਾਪਤ ਕਰਨ ਵਾਲੇ ਵਿਦਿਆਰਥਣ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਇਹ ਸਮਾਰਟਫੋਨ ਉਨ੍ਹਾਂ ਦੇ ਲਈ ਆਉਣ ਵਾਲੇ ਭਵਿੱਖ ਵਿਚ ਕਾਫੀ ਮਦਦਗਾਰ ਸਾਬਿਤ ਹੋਵੇਗਾ। ਕਰੋਨਾ ਮਹਾਂਮਾਰੀ ਦੇ ਕਾਰਨ ਆਨਲਾਈਨ ਪੜ੍ਹਾਈ ਵਿੱਚ ਉਨ੍ਹਾਂ ਨੂੰ ਕਾਫ਼ੀ ਮੁਸ਼ਕਲ ਆ ਰਹੀ ਸੀ ਜੋ ਕਿ ਹੁਣ ਦੂਰ ਹੋ ਜਾਵੇਗੀ। ਉੱਥੇ ਹੀ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਅੱਜ ਅੰਤਰਰਾਸ਼ਟਰੀ ਯੂਥ ਦਿਵਸ ਵੀ ਹੈ ਜਿਸ ਮੌਕੇ ਅੱਜ ਯੂਥ ਨੂੰ ਸਮਾਰਟਫੋਨ ਦਾ ਤੋਹਫਾ ਦਿੱਤਾ ਜਾ ਰਿਹਾ ਹੈ ਜੋ ਕਿ ਕਾਂਗਰਸ ਸਰਕਾਰ ਦਾ ਚੋਣ ਮੈਨੀਫੈਸਟੋ ਵਿੱਚ ਕੀਤਾ ਗਿਆ ਵਾਅਦਾ ਵੀ ਸੀ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਚੋਣ ਮੈਨੀਫੈਸਟੋ ਵਿੱਚ ਸਮਾਰਟਫੋਨ ਦੇਣ ਲਈ ਮਨਪ੍ਰੀਤ ਸਿੰਘ ਬਾਦਲ ਵੱਲੋਂ ਹੀ ਕੀਤਾ ਗਿਆ ਸੀ ਅਤੇ ਅੱਜ ਬੇਹੱਦ ਖੁਸ਼ੀ ਹੈ ਕਿ ਆਪਣੇ ਚੋਣ ਮੈਨੀਫੈਸਟੋ ਦਾ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ।