ਕਿਸਾਨੀ ਅੰਦੋਲਨ ਦੀ ਹਮਾਇਤ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਪਾਏ ਭੋਗ, ਲਗਾਈ ਗੁਲੱਕ
ਮਾਨਸਾ: ਸਮੂਹ ਬਿਜਲੀ ਕਰਮਚਾਰੀਆਂ ਨੇ ਸਮੂਹ ਭਾਈਚਾਰੇ ਦੀ ਭਲਾਈ ਲਈ ਅਤੇ ਸ਼ਾਂਤੀ ਬਰਕਰਾਰ ਰੱਖਣ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਨਸਾ ਦੇ ਬਿਜਲੀ ਬੋਰਡ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਭੋਗ ਪਾਏ ਅਤੇ ਅਤੁੱਟ ਲੰਗਰ ਵਰਤਾਇਆ। ਕਿਸਾਨੀ ਅੰਦੋਲਨ ਦੀ ਹਮਾਇਤ ਲਈ ਲਗਾਈ ਗਈ ਗੋਲਕ ਬਾਰੇ ਬੋਲਦੇ ਹੋਏ ਬਿਜਲੀ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਉਹ ਹਰ ਸਾਲ ਸਮੂਹ ਭਾਈਚਾਰੇ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਸੁਖਮਨੀ ਸਾਹਿਬ ਦਾ ਪ੍ਰਕਾਸ਼ ਕਰਵਾ ਕੇ ਪਾਠ ਦੇ ਭੋਗ ਪਾਉਂਦੇ ਹਨ ਤਾਂ ਜੋ ਭਾਈਚਾਰਕ ਸਾਂਝ ਬਣੀ ਰਹੇ। ਇਸ ਵਾਰ ਉਨ੍ਹਾਂ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਕੀਤੀ ਹੈ ਅਤੇ ਅੰਦੋਲਨ ਵਿੱਚ ਆਰਥਿਕ ਮਦਦ ਲਈ ਗੋਲਕ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀ ਹਰ ਸ਼ਨੀਵਾਰ ਦਿੱਲੀ ਅੰਦੋਲਨ ਵਿੱਚ ਵੀ ਭਾਗ ਲੈਂਦਾ ਹੈ ਅਤੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਪਹਿਲਾਂ ਵੀ ਕਿਸਾਨੀ ਅੰਦੋਲਨ ਵਿੱਚ ਆਰਥਿਕ ਮਦਦ ਕੀਤੀ ਹੈ ਅਤੇ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨੀ ਅੰਦੋਲਨ ਦੀ ਹਮਾਇਤ ਕਰ ਕੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਇਹ ਲੜਾਈ ਲੜਨਗੇ।