ਭਾਰਤ ਬੰਦ ਦੇ ਸੱਦੇ ਤਹਿਤ ਪੂਰਾ ਬੰਦ ਨਜ਼ਰ ਆਇਆ ਮਾਨਸਾ - ਕਿਸਾਨ vs ਕੇਂਦਰ
ਮਾਨਸਾ : ਖੇਤੀ ਕਾਨੂੰਨ ਦਾ ਵਿਰੋਧ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਭਾਰਤ ਬੰਦ ਦੇ ਸੱਦੇ ਤਹਿਤ ਮਾਨਸਾ ਜ਼ਿਲ੍ਹਾਂ ਪੂਰੀ ਤਰ੍ਹਾਂ ਬੰਦ ਨਜ਼ਰ ਆਇਆ। ਕਿਸਾਨਾਂ ਦੇ ਸਮਰਥਨ 'ਚ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਨਹੀਂ ਖੋਲ੍ਹੀਆਂ ਗਈ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਉੱਤੇ ਧਰਨੇ ਲਾ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਵਪਾਰਕ ਮੰਡਲ, ਮਜ਼ਦੂਰ ਵਰਗ ਤੇ ਸ਼ਹਿਰ ਵਾਸੀ ਕਿਸਾਨਾਂ ਦਾ ਸਮਰਥਨ ਕਰਦੇ ਨਜ਼ਰ ਆਏ। ਇਸ ਮੌਕੇ ਕਿਸਾਨ ਆਗੂ ਤੇ ਵਪਾਰੀ ਮੰਡਲ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹਿਣਗੇ, ਜਦ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।