ਮਾਨਸਾ ਦੇ ਡੀਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਸਮਾਜਿਕ ਦੂਰੀ ਦਾ ਰੱਖਿਆ ਖ਼ਾਸ ਧਿਆਨ
ਮਾਨਸਾ: ਦੇਸ਼ ਭਰ ਵਿੱਚ ਲੱਗੇ ਲੌਕਡਾਊਨ ਤੋਂ ਬਾਅਦ ਹੁਣ ਸਰਕਾਰੀ ਦਫ਼ਤਰਾਂ ਦੇ ਵਿੱਚ ਪਬਲਿਕ ਦੀਆਂ ਸਮੱਸਿਆਵਾਂ ਦਾ ਅਧਿਕਾਰੀਆਂ ਵੱਲੋਂ ਨਿਪਟਾਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਮਾਨਸਾ ਦੇ ਡਿਪਟੀ ਕਮਿਸ਼ਨਰ ਨੇ ਵੀ ਦਫ਼ਤਰ 'ਚ ਆਈ ਪਬਲਿਕ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉੱਥੇ ਹੀ ਉਨ੍ਹਾਂ ਦਫ਼ਤਰ ਦੇ ਬਾਹਰ ਇੱਕ ਮੇਜ਼ ਲਗਾ ਕੇ ਪਬਲਿਕ ਦੀਆਂ ਸਮੱਸਿਆਵਾਂ ਸੁਣੀਆਂ। ਦਫ਼ਤਰ ਵਿੱਚ ਆਉਣ ਵਾਲੀ ਪਬਲਿਕ ਨੇ ਵੀ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਸਰਕਾਰ ਵੱਲੋਂ 50 ਫ਼ੀਸਦੀ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਕਿ ਪਬਲਿਕ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਕੰਮ ਹੋ ਸਕਣ।