25 ਸਤੰਬਰ ਨੂੰ ਪੰਜਾਬ ਬੰਦ ਵਿੱਚ ਕਿਸਾਨਾਂ ਦੇ ਨਾਲ ਸ਼ਾਮਲ ਹੋਣਗੇ ਮਾਨਸਾ ਜ਼ਿਲ੍ਹੇ ਦੇ ਵਕੀਲ - ਕੇਂਦਰ ਸਰਕਾਰ
ਮਾਨਸਾ: ਜ਼ਿਲ੍ਹੇ ਦੀਆਂ ਤਿੰਨਾਂ ਬਾਰ ਐਸੋਸੀਏਸ਼ਨ ਮਾਨਸਾ, ਬੁਢਲਾਡਾ ਅਤੇ ਸਰਦੂਲਗਢ ਦੇ ਵਕੀਲਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ 25 ਸਤੰਬਰ ਦੇ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਤਿੰਨ ਬਾਰ ਐਸੋਸੀਏਸ਼ਨ ਨੇ ਪੱਤਰ ਜਾਰੀ ਕੀਤਾ ਹੈ। ਵਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾਂ ਬਾਰ ਐਸੋਸੀਏਸ਼ਨ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸਾਂ ਦੀ ਨਿਖੇਧੀ ਕੀਤੀ ਅਤੇ ਸਰਕਾਰ ਵੱਲੋਂ ਇਸ ਆਰਡੀਨੈਂਸ ਨੂੰ ਵਾਪਸ ਲੈਣ ਦੀ ਅਪੀਲ ਕੀਤੀ।