ਪੇਂਡੂ ਭਾਰਤ ਬੰਦ ਦੇ ਸੱਦੇ ਦੌਰਾਨ ਮਾਨਸਾ ਜ਼ਿਲ੍ਹਾ ਰਿਹਾ ਪੂਰਨ ਰੂਪ ਵਿੱਚ ਬੰਦ - ਟਰੇਡ ਯੂਨੀਅਨ
ਕੇਂਦਰ ਸਰਕਾਰ ਦੀਆਂ ਰਾਸ਼ਟਰ ਵਿਰੋਧੀ ਅਤੇ ਜਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਟਰੇਡ ਯੂਨੀਅਨ ਅਤੇ ਕਿਸਾਨ ਮਜ਼ਦੂਰ ਯੂਨੀਅਨਾਂ ਵੱਲੋਂ ਬੁੱਧਵਾਰ ਨੂੰ ਸਾਲ ਦੇ ਪਹਿਲੇ ਹਫ਼ਤੇ ਹੀ ਪੇਂਡੂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਇਸ ਵਿੱਚ ਮਾਨਸਾ ਪੂਰਨ ਰੂਪ ਵਿੱਚ ਬੰਦ ਰਿਹਾ। ਲੋਕਾਂ ਨੇ ਆਪਣੇ ਕਾਰੋਬਾਰ ਬੰਦ ਰੱਖੇ ਅਤੇ ਬੰਦ ਦਾ ਸਮਰਥਨ ਕੀਤਾ। ਉੱਥੇ ਹੀ ਖੱਬੇ ਪੱਖੀ ਦਲਾਂ ਵੱਲੋਂ ਸ਼ਹਿਰ ਦੇ ਵਿੱਚ ਸਰਕਾਰ ਦੇ ਰਾਸ਼ਟਰ ਵਿਰੋਧੀ ਅਤੇ ਜਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਰੋਸ ਰੈਲੀ ਕੱਢੀ ਗਈ ਤੇ ਕਿਸਾਨ ਯੂਨੀਅਨਾਂ ਵੱਲੋਂ ਇੱਕ ਤੋਂ ਤਿੰਨ ਵਜੇ ਤੱਕ ਦੋ ਘੰਟੇ ਲਈ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।