ਮਾਨਸਾ : ਖੇਤੀ ਸੁਧਾਰ ਕਾਨੂੰਨ ਖਿਲਾਫ ਕਿਸਾਨਾਂ ਨੇ ਮੋਦੀ ਸਰਕਾਰ ਦੀ ਅਰਥੀ ਸਾੜ ਕੀਤਾ ਰੋਸ ਪ੍ਰਦਰਸ਼ਨ - ਕਿਸਾਨ ਜੱਥੇਬੰਦੀਆਂ
ਮਾਨਸਾ : ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ਼ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਕੜੀ 'ਚ ਮਾਨਸਾ ਦੀ ਕਿਸਾਨ ਜਥੇਬੰਦੀਆਂ ਦਾ ਧਰਨਾ ਲਗਾਤਾਰ 15ਵੇਂ ਦਿਨ ਵੀ ਜਾਰੀ ਹੈ। ਇਥੇ ਬੱਚਿਆਂ, ਮਹਿਲਾਵਾਂ, ਨੌਜਵਾਨਾਂ ਕਿਸਾਨਾਂ ਸਣੇ 15 ਦਿਨਾਂ ਤੋਂ ਰੇਲਵੇ ਟਰੈਕ ਉੱਤੇ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਇਨ੍ਹਾਂ ਖੇਤੀ ਸੁਧਾਰ ਕਾਨੂੰਨਾਂ ਰਾਹੀਂ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਕਾਰਪੋਰੇਟ ਘਰਾਣਿਆਂ ਨੂੰ ਵੇਚਣਾ ਚਾਹੁੰਦੀ ਹੈ। ਇਸ ਲਈ ਕਿਸਾਨਾਂ ਵੱਲੋਂ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦ ਤੱਕ ਕਿ ਉਨ੍ਹਾਂ ਦੀਆਂ ਮੰਗਾਂ ਪੂਰੀ ਨਹੀਂ ਹੋ ਜਾਂਦੀਆ।