ਮਾਨਸਾ ਵਿਚ ਹੋਣ ਵਾਲੀ ਅਕਾਲੀ ਦਲ ਦੀ ਫ਼ਤਿਹ ਰੈਲੀ ਦੀਆਂ ਤਿਆਰੀਆਂ ਜ਼ੋਰਾਂ ਤੇ - ਹਰਸਿਮਰਤ ਕੌਰ ਬਾਦਲ
ਮਾਨਸਾ: ਸ਼੍ਰੋਮਣੀ ਅਕਾਲੀ ਦਲ (SAD news) ਬਾਦਲ ਵੱਲੋਂ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ਫਤਿਹ ਰੈਲੀਆਂ ਦੇ ਤਹਿਤ ਮਾਨਸਾ (Fateh rally at Mansa) ਵਿਖੇ ਐਤਵਾਰ ਨੂੰ ਫ਼ਤਿਹ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ (Sukhbir Badal will address)। ਇਸ ਮੌਕੇ ਅਕਾਲੀ ਦਲ ਵੱਲੋਂ ਮਾਨਸਾ ਵਿੱਚ ਟਰੈਕਟਰ ਰੈਲੀ (Tractor rally) ਵੀ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਅਤੇ ਯੂਥ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਨੇ ਦੱਸਿਆ ਕਿ ਮਾਨਸਾ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਫਤਿਹ ਰੈਲੀ ਕੀਤੀ ਜਾ ਰਹੀ ਹੈ। ਜਿਸ ਦੇ ਵਿੱਚ 10 ਹਜ਼ਾਰ ਦੇ ਕਰੀਬ ਇਕੱਠ ਹੋਵੇਗਾ ਇਸ ਮੌਕੇ ਭਾਈ ਦੇਸੇ ਤੋਂ ਕਾਰ ਰੈਲੀ ਕੱਢੀ ਜਾਵੇਗੀ ਅਤੇ ਠੂਠਿਆਂਵਾਲੀ ਤੋਂ ਅਨਾਜ ਮੰਡੀ ਤੱਕ ਟਰੈਕਟਰ ਰੈਲੀ ਕੱਢੀ ਜਾਵੇਗੀ ਇਸ ਰੈਲੀ ਨੂੰ ਸੰਬੋਧਨ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਪਹੁੰਚ ਰਹੇ ਹਨ।