ਮਾਨਸਾ ਦੇ ਜਵਾਨ ਦਾ ਕੀਤਾ ਗਿਆ ਸਨਮਾਨਾਂ ਨਾਲ ਅੰਤਿਮ ਸਸਕਾਰ - ਸਨਮਾਨਾਂ ਨਾਲ ਅੰਤਿਮ ਸੰਸਕਾਰ
ਮਾਨਸਾ: ਦਿੱਲੀ ਨਜ਼ਦੀਕ ਸਾਂਪਲਾ ਕੋਲ ਬੀ.ਐਸ.ਐਫ ਦੇ ਜਵਾਨ ਰਛਪਾਲ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋਣ ਤੇ ਅੱਜ ਉਨ੍ਹਾਂ ਦੇ ਜੱਦੀ ਸ਼ਹਿਰ ਮਾਨਸਾ ‘ਚ ਰਸ਼ਪਾਲ ਸਿੰਘ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਬੀ.ਐਸ.ਐਫ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਬੀ.ਐਸ.ਐਫ ਅਧਿਕਾਰੀਆਂ ਨੇ ਦੱਸਿਆ ਕਿ ਰਛਪਾਲ ਸਿੰਘ ਛੁੱਟੀ ਕੱਟ ਕੇ ਵਾਪਸ ਬਟਾਲੀਅਨ ‘ਚ ਜਾ ਰਿਹਾ ਸੀ ਕਿ ਸਾਂਪਲਾ ਨਜ਼ਦੀਕ ਮੋਟਰ ਸਾਈਕਲ ਹਾਦਸੇ ਵਿੱਚ ਰਛਪਾਲ ਸਿੰਘ ਦੀ ਮੌਤ ਹੋ ਗਈ। ਉੱਥੇ ਹੀ ਰਛਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਜਸਪਾਲ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਮਾਲੀ ਮਦਦ ਵੀ ਕੀਤੀ ਜਾਵੇ।