ਮਾਨਸਾ: ਸੰਘਰਸ਼ ਦੀ ਕੜੀ ਨੂੰ ਮਜ਼ਬੂਤ ਕਰਨ 'ਤੇ ਪੰਚਾਇਤਾਂ ਨੇ ਪਾਇਆ ਮਤਾ - ਖੇਤੀ ਕਾਨੂੰਨ ਰੱਦ ਕਰਵਾਉਣ ਲਈ
ਮਾਨਸਾ: ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਏ ਜਾ ਰਹੇ ਹਨ। ਇਸੇ ਲੜੀ ਅਧੀਨ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿੱਚ ਪੰਚਾਇਤ ਵੱਲੋਂ ਮਤਾ ਪਾ ਕੇ ਜਿੱਥੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨੀ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਅਤੇ ਉਹ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕਰਕੇ ਕਿਸਾਨੀ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਦੇ ਰਹੇ ਹਨ ਅਤੇ ਉਹ ਵੱਡੀ ਗਿਣਤੀ ਵਿੱਚ ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੋ ਕੇ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਮਜ਼ਬੂਰ ਕਰਨਗੇ।