ਮਾਨਸਾ ਪੁਲਿਸ ਪ੍ਰਸ਼ਾਸਨ ਨੇ ਪੰਚਾਂ, ਸਰਪੰਚਾਂ ਨਾਲ ਕੀਤੀ ਨਵੇਂ ਸਾਲ ਦੀ ਸ਼ੁਰੂਆਤ - ਮਾਨਸਾ ਪੁਲਿਸ ਪ੍ਰਸ਼ਾਸਨ
ਮਾਨਸਾ: ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਪੰਚਾਂ, ਸਰਪੰਚਾਂ ਅਤੇ ਮੋਹਤਬਰਾਂ ਨਾਲ ਵਿਚਾਰ ਵਟਾਂਦਰੇ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸਰਦੂਲਗੜ੍ਹ ਦੇ ਇੱਕ ਰਿਜ਼ੋਰਟ ਵਿੱਚ ਡੀਐੱਸਪੀ ਸੰਜੀਵ ਗੋਇਲ ਦੀ ਯੋਗ ਅਗਵਾਈ ਹੇਠ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਇਲਾਕੇ ਦੇ ਪੰਚਾਂ, ਸਰਪੰਚਾਂ, ਐਮਸੀ ਅਤੇ ਮੋਹਤਬਰਾਂ ਨੂੰ ਪਿੰਡਾਂ ਦੀ ਸੁਰੱਖਿਆ ਤੇ ਜ਼ੋਰ ਦੇਣ ਲਈ ਕਿਹਾ। 2021 ਦੇ ਸ਼ੁਰੂਆਤ ਵਿੱਚ ਹੀ ਸਾਲ ਭਰ ਦੇ ਪ੍ਰੋਗਰਾਮ ਉਲੀਕੇ ਗਏ ਅਤੇ ਨਾਲ ਹੀ ਪੰਚਾਇਤਾਂ ਨੂੰ ਪਿੰਡਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਕਿਹਾ ਗਿਆ ਤਾਂ ਜੋ ਅਣਸੁਖਾਵੀਆਂ ਘਟਨਾਵਾਂ ਅਤੇ ਵਾਰਦਾਤਾਂ ਨਾ ਹੋਣ।