ਮਾਨਸਾ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 77 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਮਾਨਸਾ: ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਵੱਲੋਂ ਕਰਫਿਊ ਲਾਇਆ ਗਿਆ ਹੈ। ਇਸ ਦੌਰਾਨ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮਾਨਸਾ ਪੁਲਿਸ ਨੇ 23 ਮਾਮਲੇ ਦਰਜ ਕੀਤੇ ਹਨ ਤੇ 77 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਦੱਸਦੇ ਹੋਏ ਐੱਸਐੱਸਪੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਕਰਫਿਊ ਦੌਰਾਨ ਕਾਨੂੰਨ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਵਿਰੁੱਧ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।