ਮਾਨਸਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੀ ਗੈਂਗ ਦੇ ਚਾਰ ਮੈਂਬਰ ਕਾਬੂ - ਮਾਨਸਾ ਖਬਰ
ਮਾਨਸਾ: ਜ਼ਿਲ੍ਹਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ ਸੱਤ ਮੋਟਰਸਾਈਕਲ ਅਤੇ ਹਥਿਆਰ ਵੀ ਬਰਾਮਦ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਲੁਟੇਰਿਆਂ ਕੋਲੋਂ ਸੱਤ ਮੋਟਰਸਾਈਕਲ, ਪੰਜ ਮੋਬਾਇਲ ਅਤੇ ਮਾਰੂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਦੋ ਮੈਂਬਰ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।