ਮਾਨਸਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ - ਐੱਸਐੱਸਪੀ ਸੁਰਿੰਦਰ ਲਾਂਬਾ
ਮਾਨਸਾ: ਇੱਥੋਂ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਤੋਂ 32 ਬੋਰ ਪਿਸਟਲ ਏਅਰ ਪਿਸਟਲ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਅਜਿਹੇ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸੀ ਜਿਨ੍ਹਾਂ ਤੋਂ ਮੋਬਾਇਲ ਮੋਟਰਸਾਈਕਲ ਅਤੇ ਨਕਦੀ ਤੋਂ ਇਲਾਵਾ 32 ਬੋਰ ਪਿਸਟਲ ਅਤੇ ਏਅਰ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ।