ਮਾਨਸਾ ਰੇਲਵੇ ਸਟੇਸ਼ਨ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਧਰਨੇ 'ਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ
ਮਾਨਸਾ: ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ ਚੱਲੋ ਮੁਹਿੰਮ ਦੇ ਤਹਿਤ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਦਿੱਲੀ ਜਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤੋਂ ਬਾਅਦ ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦਿੱਲੀ ਲਈ ਵੱਡੇ ਕਾਫਲੇ ਸਮੇਤ ਮਾਨਸਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਕਿਸਾਨ ਲਗਾਤਾਰ ਪਿਛਲੇ ਕਈ ਮਹੀਨਿਆਂ ਤੋਂ ਆਪਣੇ ਪਰਿਵਾਰਾਂ ਸਮੇਤ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਕਾਰਨ ਸਿਰਫ਼ ਕਿਸਾਨਾਂ ਦੀ ਆਰਥਿਕ ਵਿਵਸਥਾ 'ਤੇ ਅਸਰ ਦੇ ਨਾਲ ਨਾਲ ਬਾਕੀ ਵਰਗਾਂ ਨੂੰ ਵੀ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
Last Updated : Dec 9, 2020, 11:36 AM IST