ਫਿਰੋਜ਼ਪੁਰ 'ਚ ਕਾਂਗਰਸ ਨੂੰ ਵੱਡਾ ਝਟਕਾ, ਅਨੇਕਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ - ਵਿਧਾਨ ਸਭਾ ਹਲਕਾ ਗੁਰੂਹਰਸਹਾਏ
ਫਿਰੋਜ਼ਪੁਰ: ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਉਸੇ ਤਰ੍ਹਾਂ ਹੀ ਸਿਆਸੀ ਗਲਿਆਰਿਆਂ ਵਿੱਚ ਜੋੜ-ਤੋੜ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ, ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੀ ਜਿੱਥੋਂ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕਰੀਬ 3 ਦਿਨ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ, ਜਿਸ ਦੇ ਚੱਲਦਿਆਂ ਹਲਕੇ ਵਿੱਚ ਵਰਕਰਾਂ ਦਾ ਰੁਝਾਨ ਅਕਾਲੀ ਦਲ ਵੱਲ ਹੋਰ ਵੱਧ ਗਿਆ ਹੈ, ਜਿਸ ਤਹਿਤ ਵੀਰਵਾਰ ਨੂੰ ਪਿੰਡ ਸਵਾਈਕੇ ਦੇ ਅਨੇਕਾਂ ਪਰਿਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਹਲਕਾ ਗੁਰੂਹਰਸਹਾਏ ਦੇ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਜੀ ਨੇ ਸਿਰੋਪੇ ਪਾ ਕੇ ਪਾਰਟੀ ਵਿੱਚ ਆਉਣ ਦਾ ਸਵਾਗਤ ਕੀਤਾ ਗਿਆ।