ਕਾਂਗਰਸ ਛੱਡ ਕਈ ਪਰਿਵਾਰ ਅਕਾਲੀ ਦਲ ਵਿੱਚ ਹੋਏ ਸ਼ਾਮਲ - ਸ਼੍ਰੋਮਣੀ ਅਕਾਲੀ ਦਲ
ਸ੍ਰੀ ਫ਼ਤਹਿਗੜ੍ਹ ਸਾਹਿਬ: ਚੋਣਾਂ ਨੂੰ ਲੈਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਜਿਸ ਦੇ ਚੱਲਦਿਆਂ ਪਾਰਟੀਆਂ ਛੱਡ ਦੂਜੀ ਪਾਰਟੀਆਂ 'ਚ ਸ਼ਾਮਲ ਹੋਣ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਹਲਕਾ ਅਮਲੋਹ ਦੇ ਪਿੰਡ ਕੋਟਲਾ 'ਚ ਵੱਡੀ ਗਿਣਤੀ 'ਚ ਲੋਕ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ। ਇਸ ਨੂੰ ਲੈਕੇ ਹਲਕਾ ਇੰਚਾਰਜ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਥੇ ਹੀ ਨਵੇਂ ਸ਼ਾਮਲ ਹੋਏ ਲੋਕਾਂ ਦਾ ਕਹਿਣਾ ਕਿ ਉਹ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ 'ਚ ਯੋਗਦਾਨ ਪਾਉਣਗੇ।