26 ਦੇ ਭਾਰਤ ਬੰਦ ਦੀ ਰਣਨੀਤੀ ਲਈ ਕੀਤੀ ਮੀਟਿੰਗ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਵੱਲਾ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗ ਕੀਤੀ ਗਈ। ਜਿਸ 'ਚ 26 ਮਾਰਚ ਦੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਰਣਨੀਤੀ ਉਲੀਕੀ ਗਈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਹੀ ਅੰਮ੍ਰਿਤਸਰ 'ਚ 87 ਥਾਵਾਂ 'ਤੇ ਧਰਨਾ ਦਿੱਤਾ ਜਾਵੇਗਾ, ਜੋ ਸਵੇਰੇ 6 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਖ਼ਤਮ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।