ਪੰਜਾਬ ਮੰਡੀਆਂ ਦੇ ਵਿਕਾਸ ਕਾਰਜਾਂ ਲਈ ਖਰਚੇ ਜਾਣਗੇ 700 ਕਰੋੜ ਰੁਪਏ: ਲਾਲ ਸਿੰਘ - ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ
ਖੰਨਾ ਦੇ ਅਧੀਨ ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਤਾਜਪੋਸ਼ੀ ਸੰਬਧੀ ਵਿਸ਼ੇਸ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ। ਲਾਲ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਵੱਲੋਂ ਮੰਡੀਕਰਨ ਬੋਰਡ ਦੇ ਅਧੀਨ ਪੈਂਦੀਆਂ ਸੜਕਾਂ 'ਤੇ 3000 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਮੰਡੀਆਂ ਦੇ ਵਿਕਾਸ ਕਾਰਜਾਂ ਲਈ 700 ਕਰੋੜ ਰੁਪਏ ਖਰਚੇ ਜਾਣਗੇ।